View in English:
June 19, 2025 10:40 am

ਭਾਜਪਾ ‘ਚ ਸ਼ਾਮਲ ਹੋਏ ਅਸ਼ਵਨੀ ਸੇਖੜੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੁਲਾਈ 25

ਸਾਬਕਾ ਮੰਤਰੀ ਅਤੇ ਬਟਾਲਾ ਤੋਂ ਵਿਧਾਇਕ ਰਹੇ ਅਸ਼ਵਨੀ ਸੇਖੜੀ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੇਖੜੀ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਚੁੱਕੇ ਹਨ।

ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ। ਕਾਂਗਰਸ ਨੇ ਨਿੱਜੀ ਹਿੱਤਾਂ ਲਈ ਆਮ ਆਦਮੀ ਪਾਰਟੀ ਅੱਗੇ ਗੋਡੇ ਟੇਕ ਦਿੱਤੇ ਹਨ। ਅਸ਼ਵਨੀ ਸੇਖੜੀ ਨੇ ਕਿਹਾ ਕਿ ਸੁਨੀਲ ਜਾਖੜ ਨਾਲ ਮੇਰੇ ਪੁਰਾਣੇ ਰਿਸ਼ਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ‘ਚ ਸਿਰਫ਼ ਕੁਰਸੀ ਦੀ ਲੜਾਈ ਹੈ। ਕਾਂਗਰਸ ‘ਚ ਮੈਰਿਟ ਨਹੀਂ ਮਨੀ ਚੱਲਦੀ ਹੈ।

Leave a Reply

Your email address will not be published. Required fields are marked *

View in English