View in English:
April 3, 2025 9:08 am

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 1

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। 31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ 3,879 ਮੀਟਿੰਗਾਂ ਈ.ਆਰ.ਓਜ਼ ਵੱਲੋਂ ਕੀਤੀਆਂ ਗਈਆਂ ਹਨ, ਜਿਸ ਵਿੱਚ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ।

ਇਹ ਮੀਟਿੰਗਾਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਵੱਲੋਂ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ 4 ਤੇ 5 ਮਾਰਚ 2025 ਨੂੰ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਹੋਈ ਮੁੱਖ ਚੋਣ ਅਧਿਕਾਰੀਆਂ ਦੀ ਕਾਨਫਰੰਸ ਦੌਰਾਨ ਜਾਰੀ ਨਿਰਦੇਸ਼ਾਂ ਮੁਤਾਬਕ ਕੀਤੀਆਂ ਗਈਆਂ ਹਨ।

ਇਹਨਾਂ ਯਤਨਾਂ ਦਾ ਉਦੇਸ਼ ਸਬੰਧਤ ਸਮਰੱਥ ਅਧਿਕਾਰੀ ਜਿਵੇਂ ਕਿ ਈਆਰਓ ਜਾਂ ਡੀਈਓ ਜਾਂ ਸੀਈਓ ਵੱਲੋਂ ਕਿਸੇ ਵੀ ਲੰਬਿਤ ਮੁੱਦੇ ਨੂੰ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951; ਵੋਟਰਾਂ ਦੀ ਰਜਿਸਟ੍ਰੇਸ਼ਨ ਨਿਯਮ, 1960; ਚੋਣ ਆਚਰਣ ਨਿਯਮ, 1961 ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਮੈਨੂਅਲ, ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੇ ਮੌਜੂਦਾ ਕਾਨੂੰਨੀ ਢਾਂਚੇ ਤਹਿਤ ਹੱਲ ਕਰਨਾ ਹੈ। ਹੋਰ ਮੁਲਾਂਕਣ ਲਈ ਸਾਰੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਤੋਂ ਇੱਕ ਕਾਰਵਾਈ ਰਿਪੋਰਟ ਮੰਗੀ ਗਈ ਹੈ ਅਤੇ ਜੇਕਰ ਕੋਈ ਵੀ ਮੁੱਦਾ, ਮੌਜੂਦਾ ਕਾਨੂੰਨੀ ਢਾਂਚੇ ਦੇ ਅੰਦਰ ਹੱਲ ਨਹੀਂ ਹੁੰਦਾ ਹੈ, ਤਾਂ ਕਮਿਸ਼ਨ ਦੁਆਰਾ ਚੁੱਕਿਆ ਜਾਵੇਗਾ।

ਇਹਨਾਂ ਸਮਾਗਮਾਂ ਨੂੰ ਰਾਜਨੀਤਿਕ ਪਾਰਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਵਿਧਾਨ ਸਭਾ ਹਲਕਿਆਂ, ਜ਼ਿਲ੍ਹਿਆਂ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਰਗਰਮ ਅਤੇ ਉਤਸ਼ਾਹੀ ਭਾਗੀਦਾਰੀ ਸ਼ਾਮਲ ਹੈ।

Leave a Reply

Your email address will not be published. Required fields are marked *

View in English