View in English:
July 18, 2025 4:38 pm

ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਦੇ ਘਰ ਈ.ਡੀ. ਦਾ ਛਾਪਾ

ਫੈਕਟ ਸਮਾਚਾਰ ਸੇਵਾ

ਰਾਏਪੁਰ, ਜੁਲਾਈ 18

ਸ਼ਰਾਬ ਘੁਟਾਲੇ ਮਾਮਲੇ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਦੇ ਘਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪਾ ਮਾਰਿਆ ਹੈ। ਭੁਪੇਸ਼ ਬਘੇਲ ਨੇ ਖੁਦ ‘ਐਕਸ’ ’ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਈ.ਡੀ. ਆ ਗਈ। ਅੱਜ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਅਡਾਨੀ ਲਈ ਤਮਨਾਰ ਵਿਚ ਕੱਟੇ ਜਾ ਰਹੇ ਦਰੱਖਤਾਂ ਦਾ ਮੁੱਦਾ ਅੱਜ ਉਠਾਇਆ ਜਾਣਾ ਸੀ।

ਦੱਸ ਦੇਈਏ ਕਿ ਇਹ ਕਾਰਵਾਈ ਕਥਿਤ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ਵਿਚ ਕੀਤੀ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਈ.ਡੀ. ਮਾਮਲੇ ਵਿਚ ਨਵੇਂ ਸਬੂਤ ਮਿਲਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਭਿਲਾਈ ਸ਼ਹਿਰ ਵਿਚ ਚੈਤਨਿਆ ਬਘੇਲ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ, ਜਿੱਥੇ ਉਹ ਆਪਣੇ ਪਿਤਾ ਨਾਲ ਰਹਿੰਦਾ ਹੈ।

ਸੰਘੀ ਜਾਂਚ ਏਜੰਸੀ ਨੇ ਇਸ ਸਾਲ ਮਾਰਚ ਵਿਚ ਚੈਤਨਿਆ ਬਘੇਲ ’ਤੇ ਛਾਪਾ ਮਾਰਿਆ ਸੀ। ਸੀਨੀਅਰ ਕਾਂਗਰਸੀ ਨੇਤਾ ਭੂਪੇਸ਼ ਬਘੇਲ ਨੇ ਤਾਜ਼ਾ ਛਾਪੇਮਾਰੀ ਸੰਬੰਧੀ ‘ਐਕਸ’ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿਚ ਕਿਹਾ ਗਿਆ ਹੈ ਕਿ ਈ.ਡੀ. ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਭਿਲਾਈ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੀ। ਈ.ਡੀ. ਨੇ ਪਹਿਲਾਂ ਕਿਹਾ ਸੀ ਕਿ ਚੈਤਨਯ ਬਘੇਲ ’ਤੇ ਕਥਿਤ ਸ਼ਰਾਬ ਘੁਟਾਲੇ ਤੋਂ ਅਪਰਾਧਿਕ ਕਮਾਈ ਪ੍ਰਾਪਤ ਕਰਨ ਦਾ ਸ਼ੱਕ ਹੈ। ਇਹ ਰਿਪੋਰਟ ਕੀਤੀ ਗਈ ਸੀ ਕਿ ਛੱਤੀਸਗੜ੍ਹ ਸ਼ਰਾਬ ਘੁਟਾਲੇ ਨੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਅਪਰਾਧ ਤੋਂ 2,100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਸ਼ਰਾਬ ਸਿੰਡੀਕੇਟ ਦੇ ਲਾਭਪਾਤਰੀਆਂ ਦੀਆਂ ਜੇਬਾਂ ਵਿਚ ਗਈ।

Leave a Reply

Your email address will not be published. Required fields are marked *

View in English