ਫੈਕਟ ਸਮਾਚਾਰ ਸੇਵਾ
ਫਤਿਹਗੜ੍ਹ ਚੂੜੀਆਂ , ਜੁਲਾਈ 19
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਮੁਅਤੱਲ ਕਰ ਦਿੱਤਾ ਗਿਆ ਹੈ। ਉਸ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਸੋਸ਼ਲ ਮੀਡੀਆ ‘ਤੇ ਇੱਕ ਵਾਇਰਲ ਵੀਡੀਓ ਵਿੱਚ ਪਟਵਾਰੀ ਤੋਂ ਰਿਸ਼ਵਤ ਲੈਂਦੇ ਦੇਖੇ ਜਾਣ ‘ਤੇ ਪੰਜਾਬ ਸਰਕਾਰ ਨੇ ਐਕਸ਼ਨ ਲਿਆ ਹੈ।
ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਪਣਾ ਮੁਅੱਤਲੀ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਕੰਮ ਕਰ ਰਹੀ ਹੈ। ਮੁਅੱਤਲੀ ਦੌਰਾਨ, ਨਾਇਬ ਤਹਿਸੀਲਦਾਰ ਨੂੰ ਸਿਰਫ਼ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਮੁਅੱਤਲੀ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਡੀਸੀ ਫਾਜ਼ਿਲਕਾ ਹੋਵੇਗਾ। ਡੀਐਸ ਫਾਜ਼ਿਲਕਾ ਆਪਣੀ ਹਾਜ਼ਰੀ ਰਿਪੋਰਟ ਰੋਜ਼ਾਨਾ ਭੇਜਣਗੇ।
ਮਾਲ ਵਿਭਾਗ ਨੇ ਡੀਸੀ ਗੁਰਦਾਸਪੁਰ ਨੂੰ ਵੀ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਐਸਐਸਪੀ ਵਿਜੀਲੈਂਸ ਨੂੰ ਪੱਤਰ ਲਿਖਿਆ ਜਾਵੇ। ਇਹ ਵੀ ਹੁਕਮ ਦਿੱਤਾ ਗਿਆ ਕਿ ਪਟਵਾਰੀ ਨੂੰ ਵੀ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।