View in English:
May 21, 2024 3:52 am

ਮਨੀਸ਼ ਸਿਸੋਦੀਆ ਜੇਲ੍ਹ ‘ਚ ਹੀ ਰਹਿਣਗੇ

ਰੌਸ ਐਵੇਨਿਊ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਇਹ ਦੂਜੀ ਵਾਰ ਹੈ ਜਦੋਂ ਜ਼ਮਾਨਤ ਪਟੀਸ਼ਨ ਖਾਰਜ ਹੋਈ
ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦੇ ਦੋਸ਼ੀ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਉਸ ਐਵੇਨਿਊ ਅਦਾਲਤ ਨੇ ਅੱਜ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਦੂਜੀ ਵਾਰ ਹੈ ਜਦੋਂ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਈ ਹੈ। ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ, ਹਾਈ ਕੋਰਟ ਅਤੇ ਸੁਪਰੀਮ ਕੋਰਟ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਚੁੱਕੇ ਹਨ।

ਜ਼ਮਾਨਤ ਦਾ ਵਿਰੋਧ ਕਰਦੇ ਹੋਏ ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਇਸ ਘੁਟਾਲੇ ਦਾ ਸਰਗਨਾ ਹੈ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ, ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਸਿਸੋਦੀਆ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

Leave a Reply

Your email address will not be published. Required fields are marked *

View in English