ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 17
ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਦੇ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਖੇਡ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਖੇਡ ਮੰਤਰੀ ਮਨਸੁਖ ਮੰਡਾਵੀਆ ਅਤੇ ਹੋਰ ਕੇਂਦਰੀ ਮੰਤਰੀ ਵੀ ਮੌਜੂਦ ਸਨ।
ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰ 2024 ਦੀ ਘੋਸ਼ਣਾ ਜਨਵਰੀ ਦੇ ਸ਼ੁਰੂਆਤੀ ਹਫ਼ਤੇ ਵਿੱਚ ਕੀਤੀ ਗਈ ਸੀ ਅਤੇ ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ। ਮਨੂ ਅਤੇ ਗੁਕੇਸ਼ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਗਿਆ।