View in English:
April 28, 2024 1:24 pm

ਮਨੋਹਰ ਲਾਲ ਖੱਟਰ ਨੂੰ ਜਲਦੀ ਹੀ ਮਿਲ ਸਕਦੈ ਵੱਡਾ ਅਹੁਦਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 13

ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਜਲਦ ਹੀ ਵੱਡਾ ਅਹੁਦਾ ਮਿਲ ਸਕਦਾ ਹੈ। ਮਨੋਹਰ ਲਾਲ ਨੇ ਬੀਤੇ ਦਿਨ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ’ਤੇ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਅੱਜ ਖੱਟਰ ਵਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਉਨ੍ਹਾਂ ਨੂੰ ਭਾਜਪਾ ਦੇ ਕੇਂਦਰੀ ਸੰਗਠਨ ਵਿਚ ਕੋਈ ਵੱਡਾ ਅਹੁਦਾ ਜਾਂ ਕਿਸੇ ਸੂਬੇ ਦੇ ਰਾਜਪਾਲ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ।

Leave a Reply

Your email address will not be published. Required fields are marked *

View in English