ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 15
ਹਿੰਦੀ ਫਿਲਮ ਇੰਡਸਟਰੀ ਦੇ ਪ੍ਰਸਿੱਧ ਅਭਿਨੇਤਾ ਅਤੇ ਫਿਲਮਮੇਕਰ ਧੀਰਜ ਕੁਮਾਰ ਨੇ 80 ਸਾਲ ਦੀ ਉਮਰ ਵਿਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਧੀਰਜ ਕੁਮਾਰ ਦੇ ਦੇਹਾਂਤ ਦੀ ਖ਼ਬਰ ਆਉਂਦੇ ਹੀ ਸਿਨੇਮਾ ਜਗਤ ਵਿਚ ਸੋਗ ਦੀ ਲਹਿਰ ਛਾ ਗਈ ਹੈ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਧੀਰਜ ਕੁਮਾਰ ਦੀ ਸਿਹਤ ਬਹੁਤ ਖਰਾਬ ਹੋ ਗਈ ਸੀ ਤੇ ਮੰਗਲਵਾਰ ਨੂੰ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿਨੇਮਾ ਜਗਤ ਨੂੰ ਵੱਡਾ ਝਟਕਾ ਲੱਗਾ ਹੈ ਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਧੀਰਜ ਕੁਮਾਰ ਨਿਮੋਨੀਆ ਤੋਂ ਪੀੜਤ ਸਨ। 12 ਜੁਲਾਈ ਨੂੰ ਉਨ੍ਹਾਂ ਦੀ ਖਰਾਬ ਸਿਹਤ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਚ ਹੋਰ ਖਰਾਬੀ ਕਾਰਨ ਉਹ ਆਈਸੀਯੂ (ICU) ‘ਚ ਐਡਮਿਟ ਰਹੇ।
ਧੀਰਜ ਕੁਮਾਰ ਹਿੰਦੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਭਿਨੇਤਾ, ਨਿਰਮਾਤਾ ਅਤੇ ਨਿਰਦੇਸ਼ਕ ਵਜੋਂ ਜਾਣੇ ਜਾਂਦੇ ਸਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਕੁਝ ਠੀਕ ਨਹੀਂ ਰਹੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਅੰਬਾਨੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪਰਿਵਾਰ ਦੇ ਬਿਆਨ ਮੁਤਾਬਕ 15 ਜੁਲਾਈ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਆਖਰੀ ਵਾਰ ਧੀਰਜ ਨੂੰ ਨਵੀ ਮੁੰਬਈ ਦੇ ਇਸਕਾਨ ਮੰਦਰ ‘ਚ ਦੇਖਿਆ ਗਿਆ ਸੀ।