View in English:
May 20, 2024 2:48 am

ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਸੁਤੰਤਰਤਾ ਸੰਗਰਾਮ ‘ਚ ਯੋਗਦਾਨ ਨਾ ਭੁੱਲਣਯੋਗ : ਜੌੜਾਮਾਜਰਾ

ਫੈਕਟ ਸਮਾਚਾਰ ਸੇਵਾ

ਪਟਿਆਲਾ, ਅਕੂਤਬਰ 2

ਅੱਜ ਗਾਂਧੀ ਜਯੰਤੀ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਦੇਵ ਸਿੰਘ ਦੇਵ ਮਾਨ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਪਤਵੰਤਿਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਆਪਣੀ ਅਕੀਦਤ ਭੇਟ ਕੀਤੀ।

ਇੱਥੇ ਮਾਲ ਰੋਡ ‘ਤੇ ਸਥਿਤ ਮਹਾਤਮਾ ਗਾਂਧੀ ਸਮਾਰਕ ਵਿਖੇ ਦੋਵਾਂ ਆਗੂਆਂ ਨੂੰ ਨਮਨ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਸੱਤਿਆਗ੍ਰਹਿ ਜਨ ਅੰਦੋਲਨ ਜਰੀਏ ਸ਼ਾਂਤੀ ਤੇ ਅਹਿੰਸਾ ਦੇ ਰਾਹ ਉਪਰ ਚਲਦਿਆਂ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਜਿੱਥੇ ਇਮਾਨਦਾਰੀ ਦੀ ਮੂਰਤ ਸਨ ਉਥੇ ਹੀ ਉਨ੍ਹਾਂ ਦਾ ਸੁਤੰਤਰਤਾ ਸੰਗਰਾਮ ਯੋਗਦਾਨ ਵੀ ਬਹੁਤ ਮਹੱਤਵਪੂਰਨ ਰਿਹਾ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕੇਗਾ।

ਜਦੋਂਕਿ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਦੋਵਾਂ ਹਸਤੀਆਂ, ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਕਾਰਜਾਂ ਅਤੇ ਵਿਚਾਰਾਂ ਦੇ ਨਾਲ ਦੇਸ਼ ਅਤੇ ਦੁਨੀਆਂ ਭਰ ਦੇ ਜਨਮਾਨਸ ਉਪਰ ਆਪਣੀ ਅਮਿੱਟ ਛਾਪ ਛੱਡੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਧੁਨਿਕ ਭਾਰਤ ਨਿਰਮਾਣ ਵਿੱਚ ਹਿੱਸਾ ਪਾਉਣ ਲਈ ਦੋਵੇਂ ਹਸਤੀਆਂ ਤੋਂ ਸਾਨੂੰ ਸਦਾ ਹੀ ਸੇਧ ਪ੍ਰਾਪਤ ਹੁੰਦੀ ਰਹੇਗੀ।

ਸਮਾਰੋਹ ਮੌਕੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਹਰਬੰਤ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਡੀ.ਐਸ.ਪੀ. ਟ੍ਰੈਫਿਕ ਕਰਮਵੀਰ ਤੂਰ,ਸਿਵਲ ਸਰਜਨ ਡਾ. ਰਾਜੂ ਧੀਰ, ਐਕਸੀਐਨ ਹੌਰਟੀਕਲਚਰ ਦਲੀਪ ਕੁਮਾਰ, ਸੁਰਜੀਤ ਗਾਂਧੀ ਸਮੇਤ ਵੱਡੀ ਗਿਣਤੀ ਆਮ ਆਗੂ ਤੇ ਵਲੰਟੀਅਰ ਮੌਜੂਦ ਸਨ।

Leave a Reply

Your email address will not be published. Required fields are marked *

View in English