ਫੈਕਟ ਸਮਾਚਾਰ ਸੇਵਾ
ਮੁੰਬਈ , ਨਵੰਬਰ 10
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ। ਉਂਝ ਵੀ ਸਿਆਸੀ ਗਲਿਆਰਿਆਂ ਵਿਚ ਹਲਚਲ ਵਧਦੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ‘ਸੰਕਲਪ ਪੱਤਰ’ ਜਾਰੀ ਕੀਤਾ।
ਇਸ ਦੌਰਾਨ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਪ੍ਰਦੇਸ਼ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ, ਮੁੰਬਈ ਭਾਜਪਾ ਪ੍ਰਧਾਨ ਆਸ਼ੀਸ਼ ਸ਼ੇਲਾਰ, ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਪਾਰਟੀ ਦੇ ਹੋਰ ਨੇਤਾ ਮੌਜੂਦ ਸਨ।