View in English:
October 26, 2024 5:06 pm

ਮਹਾਰਾਸ਼ਟਰ : ਭਾਜਪਾ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 26

ਭਾਜਪਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਜੇ.ਪੀ. ਨੱਢਾ, ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸ਼ਿਵਰਾਜ ਸਿੰਘ ਚੌਹਾਨ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਹੋਰ ਨੇਤਾਵਾਂ ਦੇ ਨਾਂਅ ਸ਼ਾਮਿਲ ਹਨ।

Leave a Reply

Your email address will not be published. Required fields are marked *

View in English