View in English:
April 20, 2024 4:27 pm

ਮਹਾਰਾਸ਼ਟਰ : ਮੁੰਬਈ ਦੇ ਮਲਾੜ ਇਲਾਕੇ ‘ਚ 22 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

ਫੈਕਟ ਸਮਾਚਾਰ ਸੇਵਾ

ਮੁੰਬਈ , ਦਸੰਬਰ 3

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਮਲਾੜ ਇਲਾਕੇ ਦੇ ਜਨਕਲਿਆਣ ਨਗਰ ਇਲਾਕੇ ਵਿੱਚ ਸਥਿਤ ਇੱਕ ਇਮਾਰਤ ਵਿੱਚ ਅੱਜ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਮਿੰਟਾਂ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਅੱਜ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਮੁੰਬਈ ਦੇ ਉਪਨਗਰ ਮਲਾੜ ਵਿੱਚ 22 ਮੰਜ਼ਿਲਾ ਇਮਾਰਤ ਵਿੱਚ ਵਾਪਰੀ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਜਨਕਲਿਆਣਨਗਰ ‘ਚ ਮਰੀਨਾ ਐਨਕਲੇਵ ਦੀ ਤੀਜੀ ਮੰਜ਼ਿਲ ‘ਤੇ ਸਥਿਤ ਇਕ ਫਲੈਟ ‘ਚ ਲੱਗੀ। ਕੁਝ ਹੀ ਦੇਰ ਵਿਚ ਇਸ ਮੰਜ਼ਿਲ ਤੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਮਹਿਜ਼ 15 ਮਿੰਟਾਂ ‘ਚ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English