View in English:
May 4, 2024 4:24 pm

ਮਾਤਾ ਵੈਸ਼ਨੋ ਦੇਵੀ ਦਰਬਾਰ ‘ਚ ਮੱਥਾ ਟੇਕਣ ਪਹੁੰਚੇ ਹਰਿਆਣਾ ਦੇ CM ਖੱਟਰ

ਫੈਕਟ ਸਮਾਚਾਰ ਸੇਵਾ

ਜੰਮੂ , ਨਵੰਬਰ 27

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹਨ। ਮੁੱਖ ਮੰਤਰੀ ਨੇ ਮਾਤਾ ਦੀ ਆਰਤੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ, ਕਟੜਾ ਵਿਖੇ 25ਵੀਂ ਰਾਸ਼ਟਰੀ ਈ-ਗਵਰਨੈਂਸ ਕਾਨਫਰੰਸ ਆਯੋਜਿਤ ਕੀਤੀ ਜਾ ਰਹੀ ਹੈ। ਅੱਜ ਕਾਨਫਰੰਸ ਦਾ ਦੂਜਾ ਦਿਨ ਹੈ। ਸਮਾਪਤੀ ਸਮਾਰੋਹ ਵਿੱਚ ਹਿੱਸਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਪੁੱਜੇ ਹੋਏ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਅੱਜ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕੀਤੇ। ਅਸੀਂ ਦੇਸ਼ ਅਤੇ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਅਸੀਂ ਜੰਮੂ-ਕਸ਼ਮੀਰ ਸਰਕਾਰ ਅਤੇ ਹਰਿਆਣਾ ਸਰਕਾਰ ਵਿਚਕਾਰ ਆਈ.ਟੀ. ਤਕਨਾਲੋਜੀ ਦੇ ਸਬੰਧ ਵਿੱਚ ਇੱਕ ਸਮਝੌਤਾ ਕਰਨ ਲਈ ਇੱਥੇ ਆਏ ਹਾਂ।

Leave a Reply

Your email address will not be published. Required fields are marked *

View in English