View in English:
March 28, 2024 3:01 pm

ਮੁੜ ਬਦਲੇਗਾ ਮੌਸਮ ਦਾ ਮਿਜ਼ਾਜ , ਕਈ ਸੂਬਿਆਂ ‘ਚ ਯੈਲੋ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਕਤੂਬਰ 3

ਦੇਸ਼ ਦੇ ਕਈ ਸੂਬਿਆਂ ਤੋਂ ਮੌਨਸੂਨ ਰਵਾਨਾ ਹੋ ਗਿਆ ਹੈ, ਜਿਸ ਕਾਰਨ ਮੀਂਹ ਦੀਆਂ ਗਤੀਵਿਧੀਆਂ ਵੀ ਘੱਟ ਗਈਆਂ ਹਨ। ਹੁਣ ਇੱਕ ਵਾਰ ਫਿਰ ਤੋਂ ਕੁਝ ਸੂਬਿਆਂ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਦੇ ਕਈ ਇਲਾਕਿਆਂ ਵਿੱਚ ਦੋ-ਤਿੰਨ ਦਿਨਾਂ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, IMD ਨੇ 3 ਅਕਤੂਬਰ 2022 ਨੂੰ ਬਿਹਾਰ, ਝਾਰਖੰਡ ਸਮੇਤ ਦੇਸ਼ ਦੇ 18 ਸੂਬਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸੂਬਿਆਂ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਅਤੇ ਕੁਝ ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *

View in English