ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 19
ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ‘ਤੇ ਚਰਚਾ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਸੱਤਵੀਂ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।
ਮੀਟਿੰਗ ‘ਚ ਕੇਂਦਰ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਵਪਾਰ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅੱਜ ਸਵੇਰੇ ਲਗਪਗ 11:50 ਵਜੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਲੋਕ ਪ੍ਰਸ਼ਾਸਨ ਸੰਸਥਾਨ ਪਹੁੰਚੇ।