ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਮਾਰਚ 18
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਉਹ ਇਕ ਦੋ ਦਿਨਾਂ ਤੱਕ ਮੁੜ ਐਸ.ਜੀ.ਪੀ.ਸੀ. ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਨਾ-ਮਨਜ਼ੂਰ ਕਰਨ ਉਪਰੰਤ ਅੱਜ ਐਡਵੋਕੇਟ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ 3-4 ਦਿਨਾਂ ‘ਚ ਆਪਣਾ ਕਾਰਜਭਾਰ ਮੁੜ ਸੰਭਾਲ ਲੈਣਗੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਉਨ੍ਹਾਂ ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚੇ ਸਨ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਲੋਂ ਵੀ ਬੀਤੇ ਕੱਲ੍ਹ ਅਸਤੀਫ਼ਾ ਵਾਪਸ ਲੈਣ ਲਈ ਐਡਵੋਕੇਟ ਧਾਮੀ ਨੂੰ ਬੇਨਤੀ ਕੀਤੀ ਗਈ ਸੀ।