View in English:
March 28, 2024 5:31 pm

ਮੁੰਬਈ ਏਅਰਪੋਰਟ ‘ਤੇ DRI ਦੀ ਵੱਡੀ ਕਾਰਵਾਈ, 50 ਕਰੋੜ ਰੁਪਏ ਦੀ ਹੈਰੋਇਨ ਸਮੇਤ ਜ਼ਿੰਬਾਬਵੇ ਦੇ 2 ਨਾਗਰਿਕ ਗ੍ਰਿਫਤਾਰ

ਫੈਕਟ ਸਮਾਚਾਰ ਸੇਵਾ

ਮੁੰਬਈ , ਨਵੰਬਰ 27

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦੋ ਜ਼ਿੰਬਾਬਵੇ ਦੇ ਨਾਗਰਿਕਾਂ ਨੂੰ 50 ਕਰੋੜ ਰੁਪਏ ਦੀ 7.9 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ ਹੈ।

ਅਧਿਕਾਰੀ ਨੇ ਕਿਹਾ ਕਿ ਡੀਆਰਆਈ ਦੀ ਮੁੰਬਈ ਜ਼ੋਨਲ ਯੂਨਿਟ ਨੇ ਹਵਾਈ ਅੱਡੇ ‘ਤੇ ਇੱਕ ਜਾਲ ਵਿਛਾਇਆ ਅਤੇ ਅਦੀਸ ਅਬਾਬਾ (ਇਥੋਪੀਆ) ਤੋਂ ਯਾਤਰਾ ਕਰਨ ਵਾਲੇ ਇੱਕ ਪੁਰਸ਼ ਅਤੇ ਇੱਕ ਔਰਤ ਨੂੰ ਰੋਕਿਆ। ਉਸ ਨੇ ਦੱਸਿਆ ਕਿ ਉਸ ਦੇ ਸਾਮਾਨ ਦੀ ਤਲਾਸ਼ੀ ਲੈਣ ‘ਤੇ ਟੀਮ ਨੂੰ ਉਨਾਂ ਦੇ ਟਰਾਲੀ ਬੈਗ ‘ਚੋਂ ਹਲਕੇ ਭੂਰੇ ਰੰਗ ਦੇ ਪਾਊਡਰ ਵਾਲੇ ਕੁਝ ਪੈਕੇਟ ਮਿਲੇ।

ਅਧਿਕਾਰੀ ਨੇ ਦੱਸਿਆ ਕਿ ਪਾਊਡਰ ਵਿੱਚ ਹੈਰੋਇਨ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਪਾਬੰਦੀਸ਼ੁਦਾ ਪਦਾਰਥ ਦਾ ਭਾਰ 7.9 ਕਿਲੋਗ੍ਰਾਮ ਸੀ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵਿਸ਼ੇਸ਼ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਡੀਆਰਆਈ ਮਾਮਲੇ ਵਿੱਚ ਸ਼ਾਮਲ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕਰ ਰਿਹਾ ਹੈ।

Leave a Reply

Your email address will not be published. Required fields are marked *

View in English