View in English:
March 29, 2024 1:29 pm

ਮੁੰਬਈ ਏਅਰਪੋਰਟ ਤੋਂ ਢਾਈ ਕਰੋੜ ਰੁਪਏ ਦੇ ਸੋਨੇ ਸਮੇਤ 3 ਗ੍ਰਿਫਤਾਰ

ਫੈਕਟ ਸਮਾਚਾਰ ਸੇਵਾ

ਮੁੰਬਈ, ਦਸੰਬਰ 5

ਕਸਟਮ ਵਿਭਾਗ ਨੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 4712 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਦੀ ਗੈਰ-ਕਾਨੂੰਨੀ ਤਸਕਰੀ ਦੇ ਦੋਸ਼ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਕਰੀਬ 2.5 ਕਰੋੜ ਰੁਪਏ ਹੈ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 4712 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੇ ਅੰਡਰਗਾਰਮੈਂਟਸ ‘ਚ ਛੁਪਾ ਕੇ ਰੱਖਿਆ ਗਿਆ 1872 ਗ੍ਰਾਮ ਸੋਨਾ ਅਤੇ ਫਲਾਈਟ ਦੇ ਟਾਇਲਟ ‘ਚ ਛੁਪਾ ਕੇ ਰੱਖਿਆ ਗਿਆ 2840 ਗ੍ਰਾਮ ਸੋਨਾ ਬਰਾਮਦ ਹੋਇਆ। ਸੋਨੇ ਦੀ ਤਸਕਰੀ ਦੇ ਇਨ੍ਹਾਂ ਦੋ ਮਾਮਲਿਆਂ ਵਿੱਚ ਕੁੱਲ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English