View in English:
July 4, 2024 10:11 am

ਮੁੱਖ ਮੰਤਰੀ ਫਿਲਡ ਅਫਸਰ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਨਿਰੀਖਣ ਕੀਤਾ

ਫੈਕਟ ਸਮਾਚਾਰ ਸੇਵਾ

ਰੂਪਨਗਰ, ਜੁਲਾਈ 1

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸਾ-ਨਿਰਦੇਸ਼ਾਂ ਤਹਿਤ ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਸਕ ਵਿਖੇ ਵੱਖ-ਵੱਖ ਸੇਵਾਵਾਂ ਤੇ ਦਰਖਾਸਤਾਂ ਲੈ ਕੇ ਆਏ ਲੋਕਾਂ ਲਈ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲੇ ਗਏ ਹਨ, ਮੁੱਖ ਮੰਤਰੀ ਫਿਲਡ ਅਫਸਰ ਸੁਖਪਾਲ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਗਰਾਉਂਡ ਫਲੋਰ ਵਿਖੇ ਬਣਾਏ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਨਿਰੀਖਣ ਕੀਤਾ।

ਇਸ ਮੌਕੇ ਦਰਖਾਸਤਾਂ ਲੈ ਕੇ ਆਏ ਲੋਕਾਂ ਨਾਲ ਉਨ੍ਹਾਂ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਪੱਕਾ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਕੇਂਦਰ ਆਪਣੀ ਮੁਸ਼ਕਿਲਾਂ ਹੱਲ ਕਰਵਾਉਣ ਆਏ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਵੇਗਾ ਅਤੇ ਉਨ੍ਹਾਂ ਸਰਕਾਰੀ ਸੇਵਾਵਾਂ ਨੂੰ ਲੈ ਕੇ ਉਨ੍ਹਾਂ ਨੂੰ ਹੋਣ ਵਾਲੀ ਖੱਜਲ ਖੁਆਰੀ ਤੋਂ ਵੀ ਬਚਾਇਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਉਤੇ ਸੇਵਾਵਾਂ ਲਈ ਆਏ ਲੋਕਾਂ ਦੀ ਦਰਖਾਸਤ ਨੂੰ ਬਣਾਏ ਗਏ ਆਨਲਾਈਨ ਪੋਰਟਲ ਉਤੇ ਅਪਡੇਟ ਕੀਤਾ ਜਾਂਦਾ ਹੈ ਅਤੇ ਟੋਕਨ ਨੰਬਰ ਦੇ ਕੇ ਸ਼ਿਕਾਇਤ ਦੇ ਨਿਪਟਾਰੇ ਲਈ ਸਬੰਧਿਤ ਸੀਨੀਅਰ ਅਫਸਰ ਨੂੰ ਭੇਜ ਦਿੱਤਾ ਜਾਂਦਾ ਹੈ। ਸੇਵਾਵਾਂ ਲਈ ਪੁੱਜੇ ਲੋਕਾਂ ਨੇ ਮੁੱਖ ਮੰਤਰੀ ਫਿਲਡ ਅਫਸਰ ਨੂੰ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸਾਂ ਤਹਿਤ ਬਣਾਏ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਪਹਿਲਾਂ ਹੋਣ ਵਾਲੀ ਖੱਜਲ ਖੁਆਰੀ ਤੋਂ ਬਚੇ ਹਾਂ। ਇਥੇ ਆ ਕੇ ਸਾਡੀ ਸ਼ਿਕਾਇਤ ਨੂੰ ਰਜਿਸਟਰ ਕਰਕੇ ਟੋਕਨ ਨੰਬਰ ਦੇ ਕੇ ਤੁਰੰਤ ਸਬੰਧਿਤ ਅਫਸਰ ਨਾਲ ਨਿਰਧਾਰਿਤ ਸਮੇਂ ਵਿਚ ਮਿਲਾ ਦਿੱਤਾ ਜਾਂਦਾ ਹੈ ਅਫਸਰ ਸਹਿਬਾਨ ਵਲੋਂ ਸਾਡੀਆਂ ਸਮੱਸਿਆਵਾਂ ਨੂੰ ਸਮਾਂਬੱਧ ਸੀਮਾ ਵਿਚ ਹੱਲ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ।

Leave a Reply

Your email address will not be published. Required fields are marked *

View in English