View in English:
July 26, 2025 12:54 am

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 23

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਗਬਾਨੀ ਅਫਸਰਾਂ ਦੀ ਭਰਤੀ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮੰਤਰੀ ਨੂੰ ਹੋਰ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਕੇਂਦ੍ਰਿਤ ਨੀਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬਾਗਬਾਨੀ ਨੂੰ ਹੋਰ ਲਾਭਦਾਇਕ ਅਤੇ ਕਿਸਾਨ ਪੱਖੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *

View in English