ਪਾਕਿਸਤਾਨ ਤੋਂ ਅੱਤਵਾਦੀ ਹਮਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ਵਿੱਚ ਇੱਕ ਯਾਤਰੀ ਵੈਨ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ 32 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ।
ਯਾਤਰੀਆਂ ਨਾਲ ਭਰੀ ਵੈਨ ਪਾਰਾਚਿਨਾਰ ਤੋਂ ਪੇਸ਼ਾਵਰ ਜਾ ਰਹੀ ਸੀ। ਪਹਿਲਾਂ ਤੋਂ ਹੀ ਘਾਤ ਵਿਚ ਬੈਠੇ ਅੱਤਵਾਦੀਆਂ ਨੇ ਲੋਅਰ ਕੁਰੱਮ ਦੇ ਓਚੁਤ ਕਾਲੀ ਅਤੇ ਮਾਂਦਰੀ ਨੇੜੇ ਯਾਤਰੀ ਵੈਨ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਯਾਤਰੀਆਂ ਵਿਚ ਹਾਹਾਕਾਰ ਮੱਚ ਗਈ। ਇਸ ਅੰਨ੍ਹੇਵਾਹ ਗੋਲੀਬਾਰੀ ਵਿਚ 32 ਯਾਤਰੀਆਂ ਦੀ ਜਾਨ ਚਲੀ ਗਈ ਅਤੇ ਕਈ ਗੰਭੀਰ ਜ਼ਖਮੀ ਹੋ