View in English:
April 26, 2024 10:50 pm

ਯੂਕਰੇਨ ‘ਤੇ ਮਿਜ਼ਾਈਲ ਹਮਲੇ ਵਿੱਚ ਸੈਂਕੜੇ ਲੋਕਾਂ ਦੀ ਮੌਤ, ਕਈ ਸ਼ਹਿਰਾਂ ਦੀ ਬਿਜਲੀ ਬੰਦ, ਰਾਸ਼ਟਰਪਤੀ ਜ਼ੇਲੇਨਸਕੀ ਨੇ ਕੀਤੀ ਪੁਸ਼ਟੀ

ਫੈਕਟ ਸਮਾਚਾਰ ਸੇਵਾ

ਕੀਵ , ਅਕਤੂਬਰ 10

ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਈਲਾਂ ਦੀ ਆਵਾਜ਼ ਦੇ ਨਾਲ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਇਨਾਂ ਧਮਾਕਿਆਂ ‘ਚ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹੋਏ ਹਨ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦਾ ਅਧਿਕਾਰਤ ਅੰਕੜਾ ਸਾਹਮਣੇ ਨਹੀਂ ਆਇਆ ਹੈ ਪਰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਰਾਸ਼ਟਰਪਤੀ ਜ਼ੇਲੇਂਸਕੀ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਕਈ ਸ਼ਹਿਰਾਂ ਦੀਆਂ ਇਮਾਰਤਾਂ ਤੋਂ ਕਾਲੇ ਧੂੰਏਂ ਦੇ ਗੁਬਾਰ ਨਿਕਲਦੇ ਦੇਖੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਰੂਸ ਨੇ ਯੂਕਰੇਨ ਵਿੱਚ ਤਬਾਹੀ ਮਚਾਉਣ ਲਈ 12 ਆਤਮਘਾਤੀ ਈਰਾਨੀ ਡਰੋਨ ਭੇਜੇ ਹਨ।

ਰਾਜਧਾਨੀ ਕੀਵ ‘ਤੇ 75 ਮਿਜ਼ਾਈਲਾਂ ਨਾਲ ਹਮਲੇ

ਜਾਣਕਾਰੀ ਮੁਤਾਬਕ ਰਾਜਧਾਨੀ ਕੀਵ ‘ਤੇ 75 ਮਿਜ਼ਾਈਲ ਹਮਲੇ ਕੀਤੇ ਗਏ ਹਨ, ਹਾਲਾਂਕਿ ਉਨ੍ਹਾਂ ‘ਚੋਂ 41 ਨੂੰ ਯੂਕਰੇਨ ਦੀ ਹਵਾਈ ਫੌਜ ਨੇ ਮਾਰ ਸੁੱਟਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਜ਼ੇਲੇਂਸਕੀ ਦੇ ਦਫਤਰ ‘ਤੇ ਵੀ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਹਮਲੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।

ਰੂਸ ਸਾਨੂੰ ਧਰਤੀ ਤੋਂ ਮਿਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਜ਼ੇਲੇਨਸਕੀ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਕਿਹਾ ਕਿ ਪੂਰੇ ਯੂਕਰੇਨ ਵਿੱਚ ਧਮਾਕਿਆਂ ਵਿੱਚ ਕਈ ਲੋਕ ਮਾਰੇ ਗਏ ਅਤੇ ਜ਼ਖਮੀ ਹੋਏ ਹਨ। ਜ਼ੇਲੇਂਸਕੀ ਨੇ ਕਿਹਾ ਕਿ ਰੂਸ ਸਾਨੂੰ ਤਬਾਹ ਕਰਨ ਅਤੇ ਧਰਤੀ ਤੋਂ ਸਾਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Leave a Reply

Your email address will not be published. Required fields are marked *

View in English