View in English:
May 3, 2024 3:20 am

ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ ਮਿਲੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਮੁੰਬਈ , ਅਪ੍ਰੈਲ 19

ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਅਦਾਲਤ ਨੇ ਰਾਣਾ ਕਪੂਰ ਨੂੰ 466 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਰਾਣਾ ਕਪੂਰ ਦੇ ਚਾਰ ਸਾਲ ਬਾਅਦ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਾਰਚ 2020 ਵਿੱਚ ਰਾਣਾ ਕਪੂਰ ਨੂੰ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਸ ਉੱਤੇ ਬੈਂਕ ਧੋਖਾਧੜੀ ਨਾਲ ਸਬੰਧਤ ਅੱਠ ਕੇਸ ਦਰਜ ਕੀਤੇ ਸਨ। ਫਿਲਹਾਲ ਰਾਣਾ ਕਪੂਰ ਨੂੰ ਸਾਰੇ ਮਾਮਲਿਆਂ ‘ਚ ਜ਼ਮਾਨਤ ਮਿਲ ਚੁੱਕੀ ਹੈ। ਰਾਣਾ ਕਪੂਰ ਦੇ ਵਕੀਲ ਰਾਹੁਲ ਅਗਰਵਾਲ ਨੇ ਕਿਹਾ ਕਿ ਉਹ ਜਲਦੀ ਤੋਂ ਜਲਦੀ ਉਸਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਜ਼ਮਾਨਤ ਦੀਆਂ ਰਸਮਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Leave a Reply

Your email address will not be published. Required fields are marked *

View in English