View in English:
October 7, 2024 3:58 pm

ਰਤਨ ਟਾਟਾ ਨੇ ਸਿਹਤ ਖ਼ਰਾਬ ਹੋਣ ਦੀ ਖ਼ਬਰ ਦਾ ਕੀਤਾ ਖੰਡਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 7

ਮਸ਼ਹੂਰ ਉਦਯੋਗਪਤੀ ਰਤਨ ਟਾਟਾ ਨੇ ਆਪਣੀ ਖ਼ਰਾਬ ਸਿਹਤ ਦੀ ਖ਼ਬਰ ਨੂੰ ਅਫਵਾਹ ਦੱਸਿਆ ਹੈ ਤੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਆਪਣੀ ਸਿਹਤ ਬਾਰੇ ਅਪਡੇਟ ਦਿੱਤੀ ਹੈ।

ਟਾਟਾ ਸੰਨਜ਼ ਦੇ ਚੇਅਰਮੈਨ ਐਮਰੀਟਸ ਰਤਨ ਟਾਟਾ 86 ਸਾਲ ਦੇ ਹਨ ਤੇ ਉਨ੍ਹਾਂ ਕਿਹਾ ਹੈ ਕਿ ਉਹ ਸਿਰਫ਼ ਉਮਰ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਨਿਯਮਤ ਜਾਂਚ ਲਈ ਗਏ ਸਨ। ਖਬਰਾਂ ਆਈਆਂ ਸਨ ਕਿ ਰਤਨ ਟਾਟਾ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਨਾਲ ਜੁੜੀ ਸਮੱਸਿਆ ਹੋ ਰਹੀ ਹੈ ਹਾਲਾਂਕਿ ਉਨ੍ਹਾਂ ਨੇ ਖ਼ੁਦ ਆਪਣੇ ਐਕਸ ਹੈਂਡਲ ‘ਤੇ ਪੋਸਟ ਕਰ ਕੇ ਇਸ ਨੂੰ ਗਲਤ ਦੱਸਿਆ ਹੈ।

Leave a Reply

Your email address will not be published. Required fields are marked *

View in English