View in English:
May 21, 2024 5:44 am

ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਮੇਤ ਹੋਰਨਾਂ ‘ਤੇ ਪਰਚਾ ਦਰਜ

ਫੈਕਟ ਸਮਾਚਾਰ ਸੇਵਾ

ਲੁਧਿਆਣਾ , ਫਰਵਰੀ 29

ਲੁਧਿਆਣਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਐਮਐਲਏ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਸਮੇਤ 50 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਇਹ ਮੁਕਦਮਾ ਸ਼ਾਹੀ ਮੁਹੱਲਾ ਦਮੋੋਰੀਆ ਪੁੱਲ ਦੇ ਰਹਿਣ ਵਾਲੇ ਅਮਿਤ ਕੁਮਾਰ ਦੀ ਸ਼ਿਕਾਇਤ ਤੇ ਦਰਜ ਕੀਤਾ l

ਥਾਣਾ ਕੋਤਵਾਲੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਨੇ ਦੱਸਿਆ ਕਿ ਉਹ ਨਗਰ ਨਿਗਮ ਜੋਨ ਏ ਵਿੱਚ ਬਤੌਰ ਚੌਂਕੀਦਾਰ ਡਿਊਟੀ ਕਰਦਾ ਹੈ l 27 ਫਰਵਰੀ ਨੂੰ ਸਵੇਰੇ 11:30 ਵਜੇ ਦੇ ਕਰੀਬ ਉਹ ਆਪਣੇ ਦਫਤਰ ਦੇ ਮੇਨ ਗੇਟ ਤੇ ਡਿਊਟੀ ਤੇ ਤੈਨਾਤ ਸੀ l ਇਸੇ ਦੌਰਾਨ ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ ਸਾਬਕਾ, ਐਮਐਲਏ ਅਤੇ ਸਾਬਕਾ ਡਿਪਟੀ ਮੇਅਰ 50 ਦੇ ਕਰੀਬ ਵਿਅਕਤੀਆਂ ਨਾਲ ਜ਼ਬਰਦਸਤੀ ਦਫਤਰ ਅੰਦਰ ਦਾਖਲ ਹੋ ਗਏ ਅਤੇ ਨਗਰ ਨਿਗਮ ਦੇ ਦਫਤਰ ਨੂੰ ਤਾਲਾ ਲਗਾ ਦਿੱਤਾ l ਉਨ੍ਹਾਂ ਦੇ ਅਜਿਹਾ ਕਰਨ ਨਾਲ ਜਿਥੇ ਉਸ ਉਸ ਦੀ ਸਰਕਾਰੀ ਡਿਊਟੀ ਵਿੱਚ ਵਿਘਨ ਪਿਆ ਉੱਥੇ ਆਮ ਜਨਤਾ ਨੂੰ ਵੀ ਪਰੇਸ਼ਾਨੀ ਹੋਈ l ਇਸ ਮਾਮਲੇ ਵਿੱਚ ਤਫਤੀਸ਼ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ l ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਇਸ ਕੇਸ ਦੀ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ l

Leave a Reply

Your email address will not be published. Required fields are marked *

View in English