View in English:
May 17, 2024 9:06 am

ਰਾਜਾ ਵੜਿੰਗ ਨੇ ਵਜਾਇਆ ਚੋਣ ਦਾ ਬਿਗੁਲ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਮਈ 2

ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੋਡ ਸ਼ੋਅ ਕੱਢਦੇ ਹੋਏ ਚੋਣ ਬਿਗੁਲ ਵਜਾ ਦਿੱਤਾ ਹੈ। ਸਮਰਾਲਾ ਚੌਕ ਤੋਂ ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਵਿਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਤੇ ਨਿਸ਼ਾਨਾ ਸਾਧਦੇ ਕਿਹਾ ਕਿ 10 ਸਾਲ ਲੁਧਿਆਣਾ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਫਿਰ ਕਾਂਗਰਸ ਦੀ ਪਿੱਠ ਵਿਚ ਛੁਰਾ ਮਾਰਨ ਦਾ ਸਬਕ ਲੁਧਿਆਣਾ ਵਾਸੀ ਵੋਟ ਦੀ ਚੋਟ ਦੇ ਕੇ ਸਿਖਾਉਣਗੇ। ਇਸ ਮੌਕੇ ਜ਼ਿਲਾ ਪ੍ਰਧਾਨ ਸੰਜੈ ਤਲਵਾੜ ਅਤੇ ਹੋਰ ਕਾਂਗਰਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

Leave a Reply

Your email address will not be published. Required fields are marked *

View in English