ਫੈਕਟ ਸਮਾਚਾਰ ਸੇਵਾ
ਜਲੰਧਰ , ਅਕਤੂਬਰ 26
ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸੀਆਈਏ ਥਾਣਾ ਖਰੜ ਦੀ ਹਿਰਾਸਤ ਵਿੱਚ ਸੀ।
ਇਨ੍ਹਾਂ ਅਧਿਕਾਰੀਆਂ ‘ਚ ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ , ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ , ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ , ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ , ASI ਮੁਖਤਿਆਰ ਸਿੰਘ ਅਤੇ HC (LR) ਓਮ ਪ੍ਰਕਾਸ਼ ਦੇ ਨਾਂ ਸ਼ਾਮਿਲ ਹਨ।