View in English:
May 2, 2024 1:42 pm

ਲੋਕ ਸਭਾ ਚੋਣਾਂ 2024 – ਪਹਿਲੇ ਪੜਾਅ ਦੀ ਵੋਟਿੰਗ

16 ਰਾਜਾਂ ਅਤੇ 5 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ
ਬੰਗਾਲ ‘ਚ ਬੰਪਰ ਵੋਟਿੰਗ
ਪੋਲਿੰਗ ਸਟੇਸ਼ਨਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ
ਯੂਪੀ : ਜਾਅਲੀ ਵੋਟਿੰਗ ਕਰਦੇ ਹੋਏ ਫੜੇ ਗਏ
ਯੂਪੀ : ਪਿੰਡ ਵਾਸੀਆਂ ਨੇ ਕੈਰਾਨਾ ਲੋਕ ਸਭਾ ਹਲਕੇ ਵਿੱਚ ਵੋਟਿੰਗ ਦਾ ਕੀਤਾ ਬਾਈਕਾਟ

: 18ਵੀਂ ਲੋਕ ਸਭਾ ਚੋਣਾਂ ਲਈ ਅੱਜ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵੱਡੀ ਗਿਣਤੀ ‘ਚ ਵੋਟ ਪਾਉਣ ਦੀ ਅਪੀਲ ਕੀਤੀ ਹੈ। 16 ਰਾਜਾਂ ਅਤੇ 5 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਨਾਲ ਹੀ ਅੱਜ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਲਈ ਵੀ ਵੋਟਾਂ ਪੈ ਰਹੀਆਂ ਹਨ। ਪਹਿਲੇ ਪੜਾਅ ਵਿੱਚ 102 ਸੀਟਾਂ ਲਈ 16 ਕਰੋੜ 63 ਲੱਖ ਤੋਂ ਵੱਧ ਵੋਟਰ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

Leave a Reply

Your email address will not be published. Required fields are marked *

View in English