View in English:
May 1, 2024 12:56 am

ਵਡੋਦਰਾ-ਅਹਿਮਦਾਬਾਦ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸੇ ‘ਚ 10 ਲੋਕਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਵਡੋਦਰਾ , ਅਪ੍ਰੈਲ 17

ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਨਾਡਿਆਦ ਨੇੜੇ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ‘ਚੋਂ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ।

ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ ‘ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਜਾਮ ਲੱਗ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਇਕ ਰਾਹਗੀਰ ਨੇ ਪੁਲੀਸ ਦੀ ਮਦਦ ਨਾਲ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ। ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

Leave a Reply

Your email address will not be published. Required fields are marked *

View in English