ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 20
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਨੀਰਜ ਨੇ ਇੰਸਟਾਗ੍ਰਾਮ ‘ਤੇ ਵਿਆਹ ਦੀਆਂ 3 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ‘ਚ ਉਹ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਨੀਰਜ ਨੇ ਕੈਪਸ਼ਨ ‘ਚ ਲਿਖਿਆ- ਆਪਣੇ ਪਰਿਵਾਰ ਨਾਲ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕੀਤਾ।
ਨੀਰਜ ਨੇ ਇੰਸਟਾਗ੍ਰਾਮ ‘ਤੇ ਲਿਖਿਆ, ਹਰ ਆਸ਼ੀਰਵਾਦ ਲਈ ਸ਼ੁਕਰਗੁਜ਼ਾਰ ਜਿਸ ਨੇ ਸਾਨੂੰ ਇਸ ਪਲ ‘ਚ ਇਕੱਠੇ ਕੀਤਾ। ਪਿਆਰ ਨਾਲ ਬੰਨ੍ਹਿਆ ਹੋਇਆ, ਸਦਾ ਖੁਸ਼. ਤੁਹਾਨੂੰ ਦੱਸ ਦੇਈਏ ਕਿ ਨੀਰਜ ਚੋਪੜਾ ਦੀ ਪਤਨੀ ਦਾ ਨਾਂ ਹਿਮਾਨੀ ਹੈ।