View in English:
February 28, 2025 7:03 pm

ਵਿਧਾਇਕ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਢੰਡਾਰੀ ‘ਚ ਬੀ.ਐਸ.ਯੂ.ਪੀ. ਫਲੈਟਾਂ ਦੀ ਚੈਕਿੰਗ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਫਰਵਰੀ 27

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਦੇ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਢੰਡਾਰੀ ਵਿਖੇ ਬੇਸਿਕ ਸਕੀਮ ਫਾਰ ਅਰਬਨ ਪੀਪਲ (ਬੀ.ਐਸ.ਯੂ.ਪੀ.) ਤਹਿਤ ਬਣੇ ਫਲੈਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਨ੍ਹਾਂ ਫਲੈਟਾਂ ਸਬੰਧੀ ਸ਼ਿਕਾਇਤ ਮਿਲੀ ਸੀ ਜਿਸ ‘ਤੇ ਉਨ੍ਹਾਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਫਲੈਟਾਂ ਦਾ ਨੀਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਨਿਗਮ ਕਮਿਸ਼ਨਰ ਅਦਿੱਤਿਆ ਡਾਚਲਵਾਲ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਐਸ.ਈ. ਸ਼ਾਮ ਲਾਲ, ਐਕਸੀਅਨ ਰਾਕੇਸ਼ ਸਿੰਗਲਾ, ਏ.ਟੀ.ਪੀ. ਜਗਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਐਸ.ਯੂ.ਪੀ. ਤਹਿਤ ਅਲਾਟ ਹੋਏ ਸਾਰੇੇ ਫਲੈਟਾਂ ਦੀ ਤੁਰੰਤ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਮਾਹੌਲ ਅਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *

View in English