ਫੈਕਟ ਸਮਾਚਾਰ ਸੇਵਾ
ਫਾਜ਼ਿਲਕਾ , ਫਰਵਰੀ 3
ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਧਰਮਪਤਨੀ ਸੁਨੀਤਾ ਕੇਜਰੀਵਾਲ ਦੇ ਨਾਲ ਅਰਵਿੰਦ ਕੇਜਰੀਵਾਲ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਹਲਕਾ ਨਵੀਂ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਦਾ ਡੋਰ ਟੂ ਡੋਰ ਦੌਰਾ ਕੀਤਾ ਤੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਆਪ ਪਾਰਟੀ ਦੇ ਉਮੀਦਵਾਰ ਅਰਿਵੰਦ ਕੇਜਰੀਵਾਲ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਸਿੱਖਿਆ, ਸਿਹਤ, ਸਵੱਛ ਪਾਣੀ, ਸੀਵਰੇਜ, ਸੜਕਾਂ ਤੇ ਗਲੀਆਂ ਨਾਲੀਆਂ ਆਦਿ ਸਾਰੇ ਵਿਕਾਸ ਦੇ ਕੰਮ ਹੋਰ ਬਾਖੂਬੀ ਢੰਗ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਗ ਦੀ ਭਲਾਈ ਲਈ ਯਤਨਸੀਲ ਹੈ । ਉਨ੍ਹਾਂ ਲੋਕਾਂ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਤੁਹਾਡੀ ਦਿੱਤੀ ਵੋਟ ਨਾਲ ਹੀ ਇਹ ਸਰਕਾਰ ਬਣ ਸਕਦੀ ਹੈ।
ਇਸ ਮੌਕੇ ਸੁਰਿੰਦਰ ਘੋਗਾ ਸੀਨੀਅਰ ਯੂਥ ਆਗੂ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਮਨਜੋਤ ਖੇੜਾ ਟਰੱਕ ਯੂਨੀਅਨ ਪ੍ਰਧਾਨ, ਹਰਮੰਦਰ ਸਿੰਘ ਬਰਾੜ ਬਲਾਕ ਪ੍ਰਭਾਰੀ ਅਤੇ ਸਾਜਨ ਖਰਬਾਟ ਯੂਥ ਆਗੂ ਆਦਿ ਹਾਜ਼ਰ ਸਨ।