View in English:
January 10, 2025 7:09 pm

ਵਿਧਾਇਕ ਮਾਲੇਰਕੋਟਲਾ ਨੇ ਆਮ ਆਦਮੀ ਕਲੀਨਿਕ ਕੁਠਾਲਾ ਦਾ ਲਿਆ ਜਾਇਜਾ

ਫੈਕਟ ਸਮਾਚਾਰ ਸੇਵਾ

ਮਾਲੇਰਕੋਟਲਾ , ਜਨਵਰੀ 10

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬੇ ਦੀ ਸਿਰਜਣਾ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ ਜੋ ਕਿ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਆਮ ਆਦਮੀ ਕਲੀਨਿਕ ਅਵਾਮ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਮ ਆਦਮੀ ਕਲੀਨਿਕ ਕੁਠਾਲਾ ਵਿਖੇ ਜ਼ਿਲ੍ਹੇ ਦੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਅਚਨਚੇਤ ਜਾਇਜਾ ਲੈਣ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਮੁਫ਼ਤ ਦਵਾਈਆਂ ਦੇ ਨਾਲ ਟੈਸਟ ਆਦਿ ਵੀ ਮੁਫ਼ਤ ਕੀਤੇ ਜਾ ਰਹੇ ਹਨ।ਇਸ ਮੌਕੇ ਕਲੀਨਿਕ ਵਿੱਚ ਡਾਕਟਰੀ ਚੈਕਅੱਪ ਕਰਵਾਉਣ ਆਏ ਮਰੀਜਾਂ ਨੇ ਮਿਲ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਆਮ ਆਦਮੀ ਕਲੀਨਿਕ ਦੀ ਸਾਲਾਨਾ ਕਾਰਗੁਜ਼ਾਰੀ ਅਤੇ ਅੰਕੜੇ ਜਾਰੀ ਕਰਦੇ ਹੋਏ ਵਿਧਾਇਕ ਮਾਲੇਰਕੋਟਲਾ ਡਾ ਰਹਿਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 09 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਸਾਲ 2024 ਵਿਚ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਤੋਂ 52,596 ਤੋਂ ਵਧੇਰੇ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ। ਉਨ੍ਹਾਂ ਨੇ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਮਕਸਦ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਉਸ ਨੂੰ ਪੂਰਾ ਕਰਨ ਵਿੱਚ ਉਹ ਸਫਲ ਹੋਏ ਹਨ, ਜਿੱਥੇ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਮਿਲ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਚੰਗੀ ਸਿਹਤ ਮਿਲ ਰਹੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 09 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ ਅਤੇ ਕਲੀਨਿਕਲ ਸਹਾਇਕ ਤਾਇਨਾਤ ਕੀਤੇ ਗਏ ਹਨ। ਜਿਸ ਵਿੱਚ ਸ਼ੁਰੂਆਤੀ ਦੌਰ ਵਿੱਚ ਹੀ ਲੋਕਾਂ ਵਿੱਚ ਕਲੀਨਿਕ ਪ੍ਰਤੀ ਵਿਸ਼ਵਾਸ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ 2022 ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1 ਲੱਖ 29 ਹਜਾਰ 787 ਮਰੀਜ਼ਾਂ ਦੀ ਜਾਂਚ ਕੀਤੀ ਗਈ।ਜਿਨ੍ਹਾਂ ਵਿੱਚੋਂ 70 ਹਜਾਰ 655 ਟੈਸਟ ਮੁਫ਼ਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਦਵਾਈਆਂ ਅਤੇ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਭਾਗ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ‘ਤੇ ਹੈ ਤਾਂ ਜੋ ਲੋਕਾਂ ਨੂੰ ਛੋਟੀਆਂ-ਮੋਟੀਆਂ ਸਮੱਸਿਆਵਾਂ ਲਈ ਸਿਵਲ ਹਸਪਤਾਲ ਜਾਂ ਪ੍ਰਾਈਵੇਟ ਹਸਪਤਾਲ ਨਾ ਜਾਣਾ ਪਵੇ ਸਗੋਂ ਕਲੀਨਿਕ ‘ਤੇ ਹੀ ਮੈਡੀਕਲ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ, ਜਿਸ ਤਹਿਤ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਕਰਮਜੀਤ ਸਿੰਘ ਕੁਠਾਲਾ ਵੀ ਨਾਲ ਮੌਜੂਦ ਸਨ ।

Leave a Reply

Your email address will not be published. Required fields are marked *

View in English