View in English:
May 19, 2024 9:52 am

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 11 ਤੇ 12 ਵਿਚ ਬਣੀਆਂ ਸੜਕਾਂ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ

ਬਟਾਲਾ, ਅਕਤੂਬਰ 23

ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ 69.70 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਉਨਾਂ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਾਰਡ ਨੰਬਰ 11 ਚੰਦਰ ਨਗਰ ਦੀ ਰੇਲਵੇ ਕਰਾਸਿੰਗ ਮੁਰਗੀ ਮੁਹੱਲਾ ਤੋਂ ਦਾਣਾ ਮੰਡੀ ਤੱਕ ਦੀ ਸੜਕ ਜਿਸੇ ਉੱਪਰ 52.70 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਵਾਰਡ ਨੰਬਰ 12 ਰੇਲਵੇ ਕਰਾਸਿੰਗ ਮੁਰਗੀ ਮੁਹੱਲਾ ਤੋਂ ਡਿਫੈਂਸ ਰੋਡ ਤਕ ਨੇੜੇ ਦਫਤਰ ਸਰਬਜੀਤ ਸਿੰਘ ਕਲਸੀ, ਜਿਸ ਉੱਪਰ 17 ਲੱਖ ਰੁਪਏ ਦੀ ਲਾਗਤ ਆਈ ਹੈ ਦਾ ਉਦਘਾਟਨ ਕੀਤਾ ਗਿਆ ਹੈ ਤੇ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਆ ਰਹੀ ਸਮੱਸਿਆ ਦਾ ਹੱਲ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਚਿਰੋਕਣੀ ਮੰਗਾਂ ਤੇ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਲੋਕਾਂ ਵਲੋਂ ਜੋ ਵਿਸ਼ਵਾਸ ਆਪ ਪਾਰਟੀ ਵਿੱਚ ਦਿਖਾਇਆ ਗਿਆ ਹੈ, ਉਸਨੂੰ ਬਰਕਰਾਰ ਰੱਖਣ ਵਿੱਚ ਕੋਈ ਕਸਰ ਨਹੀਂ ਛੱਡਣਗੇ ਤੇ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਸ਼ਹਿਰ ਬਣਾਇਆ ਜਾਵੇਗਾ।

ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਜ 7 ਮਹਿਨਿਆਂ ਦੇ ਕਾਰਜਕਾਲ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਰ ਖੇਤਰ ਜਿਵੇਂ ਸਿੱਖਿਆ, ਸਿਹਤ, ਬਿਜਲੀ ਸਮੇਤ ਕਿਸਾਨ, ਮਜਦੂਰ, ਵਪਾਰੀ ਤੇ ਮੁਲਾਜ਼ਮ ਵਰਗ ਦੇ ਹਿੱਤ ਲਈ ਇਤਿਹਿਾਸਕ ਫੈਸਲੇ ਲਏ ਗਏ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਹਿੱਤ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਆਪ ਪਾਰਟੀ ਦਾ ਕੰਮ ਬੋਲਦਾ ਹੈ ਅਤੇ ਅੱਗੇ ਵੀ ਇਸੇ ਤਰਾਂ ਕੰਮ ਬੋਲਦਾ ਰਹੇਗਾ।

ਇਸ ਮੌਕੇ ਸਮਾਜ ਸੇਵੀ ਸਲਾਰੀਆ ਦੁਬਈ ਵਾਲੇ, ਗੁਰਨਾਮ ਸਿੰਘ ਕਲਸੀ, ਸਰਬਜੀਤ ਸਿੰਘ ਕਲਸੀ, ਗੁਰਬਿੰਦਰ ਸਿੰਘ ਇੰਸਪੈਕਟਰ ਆਬਕਾਰੀ ਤੇ ਕਰ, ਲਲਿਤ ਕੁਮਾਰ ਡੀ.ਐਸ.ਪੀ. ਕੁਲਵੰਤ ਸਿੰਘ ਮਾਨ ਐਸ.ਐਚ ਓ ਸਿਵਲ ਲਾਈਨ, ਅਵਤਾਰ ਸਿੰਘ ਕਲਸੀ, ਰਵਿੰਦਰ ਸਿੰਘ ਕਲਸੀ ਐਸ.ਡੀ.ਓ ਕਾਰਪੋਰੇਸ਼ਨ, ਸ਼ਰਨਜੀਤ ਸਿੰਘ ਕਲਸੀ, ਪਰਮਜੀਤ ਸਿੰਘ ਸੋਹਲ, ਅਜੀਤ ਕਮਲ , ਮਨਦੀਪ ਸਿੰਘ ਸ਼ੇਰੂ, ਕੁਲਜੀਤ ਸਿੰਘ ਮੱਲੀ, ਜਸਬੀਰ ਸਿੰਘ, ਮਾਸਟਰ ਜਗਜੀਤ ਸਿੰਘ, ਰਮੇਸ਼ ਕੁਮਾਰ, ਮਨੀਸ਼, ਸੁਨੀਲ, ਵਿੱਕੀ ਚੌਹਾਨ ਸਮੇਤ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।

Leave a Reply

Your email address will not be published. Required fields are marked *

View in English