View in English:
March 29, 2024 7:16 am

ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਵਲੋਂ ਕੀਤੀ ਗਈ ਮੀਟਿੰਗ

ਫੈਕਟ ਸਮਾਚਾਰ ਸੇਵਾ

ਐੱਸ ਏ ਐੱਸ ਨਗਰ , ਨਵੰਬਰ 9

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਮਿਤੀ 9 ਨਵੰਬਰ ਨੂੰ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਹਲਕਿਆਂ 52 ਖਰੜ, 53 ਐਸ.ਏ.ਐਸ ਨਗਰ ਅਤੇ 112 ਡੇਰਾਬੱਸੀ ਦੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਅਮਿਤ ਤਲਵਾੜ ਵਲੋਂ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਵੋਟਰ ਸੂਚੀ ਦੇ ਸੈੱਟ ਅਤੇ ਇੱਕ-ਇੱਕ ਸੀਡੀ (ਬਿਨ੍ਹਾ ਫੋਟੋ ਵੋਟਰ ਸੂਚੀ) ਦਿੱਤੀ ਗਈ।

ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਮ ਜਨਤਾ ਨੂੰ ਵੋਟਾਂ ਬਣਾਉਣ ਅਤੇ ਉਸ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ ਵਿੱਚ 4 ਵਾਰੀ ਰਵੀਜਨ ਕੀਤੀ ਜਾਵੇਗੀ। ਜਿਹਨਾਂ ਦੀ ਯੋਗਤਾ ਮਿਤੀ 1 ਜਨਵਰੀ 2023, 1 ਅਪ੍ਰੈਲ 2023, 1 ਜੁਲਾਈ 2023, 01 ਅਕਤੂਬਰ 2023 ਹੋਵੇਗੀ। ਜਿਹਨਾਂ ਵਿਦਿਆਰਥੀਆਂ ਦੀ ਉਮਰ ਮਿਤੀ 01 ਜਨਵਰੀ 2023 ਨੂੰ 17 ਸਾਲ ਤੋਂ ਵੱਧ ਹੋ ਚੁੱਕੀ ਹੈ, ਉਹ ਆਪਣੀ ਵੋਟ ਬਣਾਉਣ ਲਈ ਜਰੂਰ ਅਪਲਾਈ ਕਰਨ। ਵੋਟ ਬਣਾਉਣ ਲਈ ਫਾਰਮ ਨੰ. 6, ਪ੍ਰਵਾਸੀ ਭਾਰਤੀ (NRI) 6A, ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6ਬੀ, ਵੋਟ ਕਟਵਾਉਣ ਲਈ ਫਾਰਮ ਨੰ.7 ਅਤੇ ਵੋਟ ਸ਼ਿਫਟ ਕਰਵਾਉਣ ਲਈ, ਵੋਟਰ ਕਾਰਡ ਵਿੱਚ ਸੋਧ ਕਰਨ ਅਤੇ ਡੁਪਲੀਕੇਟ ਵੋਟਰ ਕਾਰਡ ਬਣਾਉਣ ਲਈ ਫਾਰਮ ਨੰ.8 ਐਨ.ਵੀ.ਐਸ.ਪੀ ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਭਰੇ ਜਾ ਸਕਦੇ ਹਨ। ਇਸ ਸਬੰਧੀ ਮਿਤੀ 19 ਨਵੰਬਰ 2022, 20 ਨਵੰਬਰ 2022 ਅਤੇ 03 ਦਸੰਬਰ 2022, 04 ਦਸੰਬਰ 2022 ਨੂੰ ਬੀ.ਐਲ.ਓ ਵਲੋਂ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣਗੇ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਬਲਵਿੰਦਰ ਸਿੰਘ (ਸੀਪੀਆਈ), ਬਹਾਦੁਰ ਸਿੰਘ ਚਾਹਲ (ਆਪ), ਗੋਵਿੰਦਰ ਮਿੱਤਲ (ਆਪ), ਬਲਬੀਰ ਸਿੰਘ ਮੁਸਾਫਿਰ [ਸੀਪੀਆਈ (ਐਮ)], ਅਨਿੱਲ ਕੁਮਾਰ (ਬੀਜੇਪੀ), ਮਨਜੀਤ ਸਿੰਘ (ਸ਼ੋਮਣੀ ਅਕਾਲੀ ਦਲ), ਜਸਮੀਰ ਲਾਲ (ਕਾਂਗਰਸ), ਸੁਖਦੇਵ ਸਿੰਘ (ਬੀ.ਐਸ.ਪੀ) ਸ਼ਾਮਲ ਸਨ।

Leave a Reply

Your email address will not be published. Required fields are marked *

View in English