View in English:
May 12, 2024 3:44 pm

ਸਰਕਾਰੀ ਸਕੂਲੀ ਬੱਚਿਆਂ ਦੀਆਂ ਅੱਖਾਂ ਚੈਕਅੱਪ ਕਰ ਮੁਫਤ ਐਨਕਾਂ ਮੁਹੱਈਆ ਕਰਵਾਉਣ ਬਾਰੇ ਸਮੀਖਿਆ ਮੀਟਿੰਗ

ਫੈਕਟ ਸਮਾਚਾਰ ਸੇਵਾ

ਐੱਸ ਏ ਐੱਸ ਨਗਰ, ਜਨਵਰੀ 4

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 100ਫੀਸਦੀ ਕੁੱਲ 1 ਲੱਖ 21 ਹਜ਼ਾਰ ਬੱਚਿਆਂ ਦੀਆ ਅੱਖਾਂ ਦਾ ਚੈਕਅਪ ਕਰਕੇ ਲੋੜਵੰਦ ਬੱਚਿਆਂ ਨੂੰ ਮੁਫਤ ਨਿਗਾਹ ਦੀਆਂ ਐਨਕਾਂ ਵੰਡੇ ਜਾਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਅੰਤਰਗਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਬੁਲਾ ਕੇ ਪਹਿਲਾਂ ਚੈਕਅੱਪ ਕੀਤੇ ਬੱਚਿਆਂ ਨੂੰ 400 ਐਨਕਾਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਵੰਡੀਆਂ ਗਈਆਂ। ਇਹ ਐਨਕਾਂ ਸਨਅਤਕਾਰ ਨਰੇਸ਼ ਕਾਂਸਲ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਵਲੋਂ ਕਾਰਪੋਰੇਟ ਸ਼ੋਸਲ ਰਿਸਪਾਂਸਿਬਿਲੀਟੀ (ਸੀ.ਐਸ.ਆਰ) ਤਹਿਤ ਮੁਫਤ ਪ੍ਰਦਾਨ ਕੀਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕੁੱਲ 1 ਲੱਖ 21 ਹਜ਼ਾਰ ਦੇ ਕਰੀਬ ਬੱਚੇ ਪੜ੍ਹਦੇ ਹਨ ਜਿਨ੍ਹਾਂ ਦੀ ਲਗਾਤਾਰ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਖਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿੱਜੀ ਤੌਰ ਤੇ ਰੁਚੀ ਲੈ ਕੇ ਜ਼ਿਲ੍ਹੇ ਦੇ 100 ਫੀਸਦੀ ਸਕੂਲੀ ਬੱਚਿਆਂ ਦੇ ਅੱਖਾਂ ਦੇ ਚੈਕਅਪ ਕਰਵਾ ਉਨ੍ਹਾਂ ਨੂੰ ਨਿਗਾਹ ਦੀਆਂ ਐਨਕਾਂ ਮੁਹੱਈਆ ਕਰਾਉਣ ਦਾ ਟੀਚਾ 31 ਮਾਰਚ ਤੱਕ ਪੂਰਾ ਕੀਤਾ ਜਾਵੇ ਅਤੇ ਕੋਈ ਵੀ ਘੱਟ ਨਿਗਾਹ ਵਾਲਾ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਹਦਾਇਤ ਦਿੰਦਿਆ ਕਿਹਾ ਕਿ ਉਹ ਇਸ ਟੀਚੇ ਨੂੰ ਪੂਰਾ ਕਰਨ ਸਬੰਧੀ ਕੀਤੇ ਜਾ ਰਹੇ ਸਾਰੇ ਕੰਮਾਂ ਦੀ ਪ੍ਰਗਤੀ ਰਿਪੋਰਟ ਹਰ ਹਫਤੇ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਟਾਈਮ ਕਲਾਸ ਵਿਚ ਵੀ ਨਿੱਜੀ ਤੌਰ ਤੇ ਬੱਚਿਆਂ ਵੱਲ ਧਿਆਨ ਦੇਣ ਕਿ ਕਿਸ ਬੱਚੇ ਨੂੰ ਪੜ੍ਹਾਈ ਦੌਰਾਨ ਲਿਖਣ ਅਤੇ ਪੜਨ ਵਿਚ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ ਤਾਂ ਉਨ੍ਹਾਂ ਦਾ ਚੈਕਅਪ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਲ ਵਿਚ ਦੋ ਵਾਰ ਸਰਕਾਰੀ ਸਕੂਲੀ ਬੱਚਿਆਂ ਦੀਆਂ ਅੱਖਾਂ ਦਾ ਚੈਕਅਪ ਕਰਾਇਆ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ.ਆਦਰਸ਼ ਪਾਲ ਕੌਰ, ਡੀਈਓ ਸੈਕੰਡਰੀ ਬਲਜਿੰਦਰ ਸਿੰਘ, ਡਿਪਟੀ ਡੀਈਓ ਸੈਕੰਡਰੀ ਡਾ.ਕੰਚਨ ਸ਼ਰਮਾਂ, ਸਨਅਤਕਾਰ ਨਰੇਸ਼ ਕਾਂਸਲ ਹੋਰ ਵੱਡੇ ਕਾਰੋਬਾਰੀ ਸਮੇਤ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ 15 ਦਸੰਬਰ 2022 ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1 ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜੇ.ਪੀ. ਆਈ ਹਸਪਤਾਲ ਮੁਹਾਲੀ ਵੱਲੋਂ ਸਕਰੀਨਿੰਗ ਤੋਂ ਬਾਅਦ ਜਿਨ੍ਹਾਂ ਬੱਚਿਆਂ ਦੇ ਨਿਗਾਹ ਦੀਆਂ ਐਨਕਾਂ ਲੱਗਣੀਆਂ ਸਨ ਉਨ੍ਹਾਂ ਵਿਚੋਂ 12 ਸਰਕਾਰੀ ਸਕੂਲਾਂ ਦੇ 200 ਬੱਚਿਆਂ ਨੂੰ ਨਿਗਾਹ ਦੀਆਂ ਐਨਕਾਂ ਮੁਫਤ ਲਗਾਈਆਂ ਗਈਆਂ।

Leave a Reply

Your email address will not be published. Required fields are marked *

View in English