ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 7
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਦੇ ਵਿਚਕਾਰ ਮੀਡੀਆ ਨੂੰ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਾਰੇ ਮੀਡੀਆ ਚੈਨਲਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀ ਗਤੀਵਿਧੀ ਦੀ ਲਾਈਵ ਕਵਰੇਜ ਨਾ ਦਿਖਾਉਣ। ਸਰਕਾਰ ਨੇ ਮੀਡੀਆ ਚੈਨਲਾਂ, ਨਿਊਜ਼ ਏਜੰਸੀਆਂ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣੇ ਚੈਨਲਾਂ ’ਤੇ ਸੁਰੱਖਿਆ ਬਲਾਂ ਦੀ ਕਿਸੇ ਵੀ ਤਰ੍ਹਾਂ ਦੀ ਲਾਈਵ ਕਵਰੇਜ ਦਿਖਾਉਣ ਤੋਂ ਪਰਹੇਜ਼ ਕਰਨ। ਇਹ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਗਿਆ ਹੈ।
ਦੱਸ ਦੇਈਏ ਕਿ ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਕਾਰਨ ਜੰਮੂ-ਕਸ਼ਮੀਰ ਦੇ ਕਈ ਸਕੂਲ ਬੰਦ ਕਰ ਦਿੱਤੇ ਗਏ ਹਨ। ਜਿਨ੍ਹਾਂ ਯੂਨੀਵਰਸਿਟੀਆਂ ਵਿਚ ਅੱਜ ਬੱਚਿਆਂ ਦੇ ਇਮਤਿਹਾਨ ਸਨ, ਉਨ੍ਹਾਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।