ਪਟਿਆਲਾ, 18 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਕਰਵਾਏ ਜਾ ਰਹੇ ਸਰਸ ਮੇਲੇ ’ਚ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤਾ ਗਿਆ।
ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਜਤਵਿੰਦਰ ਗਰੇਵਾਲ, ਜਗਦੀਪ ਸਿੰਘ ਜੋਸ਼ੀ ਦੀ ਅਗਵਾਈ ਹੇਠ ਕੀਤਾ ਗਏ ਗਏ ਜਾਗਰੂਕਤਾ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਰੰਗਲਾ ਪੰਜਾਬ ਨਸ਼ਾ ਮੁਕਤ ਪੰਜਾਬ ਤਹਿਤ ਸਰਸ ਮੇਲੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰਦੇ ਜਾ ਰਹੇ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਨੂੰ ਪੰਜਾਬ ਵਿਚੋਂ ਜੜ੍ਹੋਂ ਖ਼ਤਮ ਕਰਨ ਲਈ ਇੱਕਜੁੱਟ ਹੋਣ ਲਈ ਅੱਗੇ ਆਉਣਾ ਪਵੇਗਾ, ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਨੂੰ ਛੱਡ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਰੁਦਰਪ੍ਰਤਾਪ ਸਿੰਘ, ਗੁਰਪ੍ਰਤਾਪ ਸ਼ਾਹੀ, ਪਰਵਿੰਦਰ ਸਿੰਘ ਸਨੌਰ, ਵੀ ਹਾਜ਼ਰ ਸਨ।
