View in English:
November 14, 2024 9:34 am

ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ

ਫੈਕਟ ਸਮਾਚਾਰ ਸੇਵਾ

ਮੁੰਬਈ, ਨਵੰਬਰ 5

ਅਦਾਕਾਰ ਸਲਮਾਨ ਖ਼ਾਨ ਨੂੰ ਫਿਰ ਤੋਂ ਲਾਰੈਂਸ ਬਿਸ਼ਨੋਈ ਦੇ ਨਾਂਅ ‘ਤੇ ਧਮਕੀ ਮਿਲੀ ਹੈ। ਮੁੰਬਈ ਪੁਲਿਸ ਦੇ ਟਰੈਫ਼ਿਕ ਕੰਟਰੋਲ ਨੂੰ ਲਾਰੇਂਸ ਬਿਸ਼ਨੋਈ ਦੇ ਨਾਂਅ ‘ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ, ਜਿਸ ‘ਚ ਲਿਖਿਆ ਹੈ, ”ਇਹ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਜੇਕਰ ਸਲਮਾਨ ਖ਼ਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਹ ਸਾਡੇ ਮੰਦਰ ‘ਚ ਜਾ ਕੇ ਮੁਆਫੀ ਮੰਗਣ ਜਾਂ 5 ਕਰੋੜ ਰੁਪਏ ਦੇਣ। ਅਜਿਹਾ ਨਾ ਕਰਨ ‘ਤੇ, ਅਸੀਂ ਉਸ ਨੂੰ ਮਾਰ ਦੇਵਾਂਗੇ, ਸਾਡਾ ਗਰੋਹ ਅਜੇ ਵੀ ਸਰਗਰਮ ਹੈ।

ਪੁਲਿਸ ਅਨੁਸਾਰ ਧਮਕੀ ਦੇਣ ਦੇ ਮਾਮਲੇ ‘ਚ ਵਰਲੀ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਜਿਸ ਨੰਬਰ ਤੋਂ ਮੈਸੇਜ ਆਇਆ ਹੈ, ਉਸ ਨੂੰ ਟਰੇਸ ਕੀਤਾ ਜਾ ਰਿਹਾ ਹੈ।।

Leave a Reply

Your email address will not be published. Required fields are marked *

View in English