View in English:
May 19, 2024 4:50 pm

ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲਾ : ਰਾਜਸਥਾਨ ਤੋਂ ਫੜਿਆ ਗਿਆ 5ਵਾਂ ਮੁਲਜ਼ਮ

ਫੈਕਟ ਸਮਾਚਾਰ ਸੇਵਾ

ਮੁੰਬਈ , ਮਈ 7

ਸਲਮਾਨ ਖਾਨ ਦੇ ਘਰ ਫਾਈਰਿੰਗ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਅੱਜ ਇਸ ਮਾਮਲੇ ਦੇ 5ਵੇਂ ਦੋਸ਼ੀ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਹੰਮਦ ਚੌਧਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਚੌਧਰੀ ਨੇ ਦੋ ਸ਼ੂਟਰਾਂ ਸਾਗਰ ਪਾਲ ਤੇ ਵਿੱਕੀ ਗੁਪਤਾ ਦੀ ਪੈਸੇ ਦੇਣ ਅਤੇ ਰੇਕੀ ਕਰਨ ਵਿਚ ਮਦਦ ਕੀਤੀ ਸੀ।

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ‘ਚੌਧਰੀ ਨੂੰ ਅੱਜ ਮੁੰਬਈ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਤੇ ਹਿਰਾਸਤ ਦੀ ਮੰਗ ਕੀਤੀ ਜਾਵੇਗੀ।’ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਇਕ ਦੋਸ਼ੀ ਅਨੁਜ ਥਾਪਨ ਨੇ ਪੁਲਿਸ ਹਿਰਾਸਤ ‘ਚ ਖੁਦਕੁਸ਼ੀ ਕਰ ਲਈ ਸੀ। ਥਾਪਨ ਦੇ ਪਰਿਵਾਰ ਨੇ ਪੁਲਿਸ ਹਿਰਾਸਤ ‘ਚ ਹੋਈ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Leave a Reply

Your email address will not be published. Required fields are marked *

View in English