View in English:
August 16, 2025 9:06 pm

ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਸਨਮਾਨ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਅਗਸਤ 16

ਜ਼ਿਲ੍ਹਾ ਪ੍ਰਸ਼ਾਸਨ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਪਟਵਾਰੀ ਅਮਿਤ ਗਰਗ, ਪਟਵਾਰੀ ਕੁਲਵੀਰ ਸਿੰਘ, ਪਟਵਾਰੀ ਵੀਰਾਜ ਦੀਪ ਅਤੇ ਪਟਵਾਰੀ ਸੰਤ ਰਾਮ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੀ ਧਰਮ ਪਤਨੀ ਚਰਨਜੀਤ ਕੌਰ ਦਾ ਪਿੰਡ ਬੜੌਲਾ, ਤਹਿਸੀਲ ਤੇ ਜ਼ਿਲ੍ਹਾ ਅੰਬਾਲਾ, ਹਰਿਆਣਾ ਵਿਖੇ ਵਿਸ਼ੇਸ਼ ਤੌਰ ਤੇ ਜਾ ਕੇ ਸਨਮਾਨ ਕੀਤਾ ਗਿਆ।

ਇੱਥੇ ਦੱਸਣਯੋਗ ਹੋਵੇਗਾ ਕਿ ਮਾਤਾ ਚਰਨਜੀਤ ਕੌਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਨਹੀਂ ਸਕੇ ਸਨ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਦੇ ਆਦੇਸ਼ ‘ਤੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਰਿਹਾਇਸ਼ ਪਿੰਡ ਬੜੋਲਾ, ਹਰਿਆਣਾ ਵਿਖੇ ਜਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾ ਕੇ ਉਨ੍ਹਾਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਇਸ ਮਹਾਨ ਸ਼ਹੀਦ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।

Leave a Reply

Your email address will not be published. Required fields are marked *

View in English