View in English:
May 20, 2024 3:11 am

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਬੁਲਾਈ ਅਹਿਮ ਮੀਟਿੰਗ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਾਰਚ 27

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਨਿਹੰਗ ਸਿੰਘ ਦਲ ਅਤੇ ਪੰਥ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਪਰਦਾਵਾਂ ਦੇ ਉਹੀ ਮੁਖੀ ਸ਼ਾਮਲ ਹੋਣਗੇ ਜਿਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।

Leave a Reply

Your email address will not be published. Required fields are marked *

View in English