ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਪ੍ਰੈਲ 6
ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਸਕਣ।
ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ।