ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਫਰਵਰੀ 20
ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਹੋਰ ਪੰਥਕ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਰਿਲੀਜ਼ ਕੀਤਾ ਗਿਆ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਭਾਈ ਰਾਮ ਸਿੰਘ ਸੁਰਜੀਤ ਸਿੰਘ ਭਿੱਟੇਵੱਡ, ਅਜੈਬ ਸਿੰਘ ਅਭਿਆਸੀ, ਜਸਪਾਲ ਸਿੰਘ ਢੱਡੇ, ਹਰਭਜਨ ਸਿੰਘ ਵਕਤਾ, ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।