View in English:
March 29, 2024 6:06 am

ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿੱਜ ਖਿਲਾਫ ਵਿਜੀਲੈਂਸ ਜਾਂਚ ਸ਼ੁਰੂ

ਫੈਕਟ ਸਮਾਚਾਰ ਸੇਵਾ

ਪਠਾਨਕੋਟ, ਅਕਤੂਬਰ 26

ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿੱਜ ਖਿਲਾਫ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ। ਵਿਜੀਲੈਂਸ ਨੂੰ ਪਠਾਨਕੋਟ ‘ਚ ਵਿਕਾਸ ਕਾਰਜਾਂ ‘ਚ ਘਟੀਆ ਸਮੱਗਰੀ ਦੀ ਵਰਤੋਂ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ।

ਵਿਜੀਲੈਂਸ ਨੇ ਪਠਾਨਕੋਟ ਨਗਰ ਨਿਗਮ ਵਿਚ ਕੀਤੀਆਂ ਗਈਆਂ ਬੇਨਿਯਮੀਆਂ ਦੀ ਸ਼ਿਕਾਇਤ ’ਤੇ ਅਮਿਤ ਵਿੱਜ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਿਤ ਵਿੱਜ ਇਸ ਸਮੇਂ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਵੀ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਬੈਂਕ ਖਾਤਿਆਂ ਦੀ ਪੁਣ-ਛਾਣ ਕੀਤੀ ਸੀ।

ਜਾਣਕਾਰੀ ਅਨੁਸਾਰ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਹੈ। ਇਸ ਸ਼ਿਕਾਇਤ ਵਿਚ ਸਾਬਕਾ ਵਿਧਾਇਕ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਘੁਟਾਲੇ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਵਿਜੀਲੈਂਸ ਨੇ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

View in English