View in English:
May 4, 2024 4:15 am

ਸਾਬਕਾ ਵਿਧਾਇਕ ਅੰਗਦ ਸੈਣੀ ਹਾਦਸੇ ਦਾ ਸ਼ਿਕਾਰ

ਐਂਬੂਲੈਂਸ ਨਾਲ ਕਾਰ ਦੀ ਟੱਕਰ
ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ
ਮੋਹਾਲੀ : ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਮੰਗਲਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਅੰਗਦ ਸੈਣੀ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਐਕਸਯੂਵੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਹਾਦਸਾ ਨਵਾਂਸ਼ਹਿਰ ਦੇ ਪਿੰਡ ਕਾਠਗੜ੍ਹ ਅਤੇ ਟੋਂਸਾ ਨੇੜੇ ਵਾਪਰਿਆ। ਉਹ ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਨਾਲ ਉਸ ਦੀ ਕਾਰ ਇਕ ਐਂਬੂਲੈਂਸ ਨਾਲ ਜਾ ਟਕਰਾਈ ਅਤੇ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Leave a Reply

Your email address will not be published. Required fields are marked *

View in English