ਫੈਕਟ ਸਮਾਚਾਰ ਸੇਵਾ
ਮਾਨਸਾ , ਮਾਰਚ 17
ਛੋਟੇ ਸਿੱਧੂ ਮੂਸੇਵਾਲਾ ਦੇ ਪਹਿਲੇ ਜਨਮਦਿਨ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਮੂਸਾ ਹਵੇਲੀ ਪਹੁੰਚੇ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੇਕ ਕੱਟ ਪਰਿਵਾਰ ਨੂੰ ਵਧਾਈ ਦਿੱਤੀ।
ਉਨ੍ਹਾਂ ਸਿੱਧ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਵੀ ਇਸ ਹਵੇਲੀ ਵਿੱਚ ਮਹਿਸੂਸ ਕਰਦੇ ਹਨ ਕਿ ਸ਼ੁਭਦੀਪ ਕਿਤੇ ਨਹੀਂ ਗਿਆ ਹੈ ਅਤੇ ਉਹ ਇੱਥੇ ਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੇ 3 ਸਾਲਾਂ ਤੋਂ ਕੁਝ ਨਹੀਂ ਕੀਤਾ ਅਤੇ ਨਸ਼ਾ ਰੋਕਣ ‘ਤੇ ਵੱਡਾ ਡਰਾਮਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸੱਤਾ ਅਯੋਗ ਲੋਕਾਂ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਕਹਿ ਚੁੱਕੇ ਸਨ ਕਿ ਕਾਲੇ ਅੰਗਰੇਜ਼ ਪੰਜਾਬ ਵਿੱਚ ਆ ਗਏ ਹਨ। ਜਿਹੜੇ ਲੋਕ ਪੰਜਾਬ ਨੂੰ ਲੁੱਟਣ ਵਿੱਚ ਰੁੱਝੇ ਹੋਏ ਹਨ। ਪੰਜਾਬ ਦੇ ਵਿਗੜ ਰਹੇ ਹਾਲਾਤਾਂ ਨੂੰ ਰੋਕਣ ਲਈ ਹੁਣ ਡਰਾਮਾ ਕੀਤਾ ਜਾ ਰਿਹਾ ਹੈ। ਨਸ਼ਾ ਅਤੇ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਇਹ ਇਸ ਕਾਰਨ ਹੋ ਰਿਹਾ ਹੈ ਕਿਉਂਕਿ ਸੱਤਾ ’ਚ ਬੈਠੇ ਲੋਕਾਂ ਨੂੰ ਪੰਜਾਬ ਚਲਾਉਣਾ ਨਹੀਂ ਆਉਂਦਾ ਅਤੇ ਪੰਜਾਬ ਵਿੱਚ ਕਾਨੂੰਨ ਪੂਰ੍ਹੀ ਤਰ੍ਹਾਂ ਫੇਲ੍ਹ ਹੋ ਗਿਆ ਹੈ।