ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨਹੀਂ ਰਹੇ। ਵੀਰਵਾਰ, 26 ਦਸੰਬਰ 2024 ਨੂੰ ਰਾਤ 10 ਵਜੇ ਦੇ ਕਰੀਬ 92 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦਿੱਲੀ ਦੇ ਏਮਜ਼ ‘ਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਬੀਤੀ ਰਾਤ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਅੱਜ ਹੋਣ ਵਾਲੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ। ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ।
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ ‘ਚ ਦਿੱਲੀ ਦੇ ਏਮਜ਼ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਾਂਗਰਸ ਨੇ ਕੀਤੀ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ‘ਤੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।