View in English:
July 26, 2025 2:14 am

ਸਿਹਤ ਮੰਤਰੀ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ, ਮਰੀਜ਼ਾ ਤੋਂ ਲਈ ਫੀਡ ਬੈਕ

ਫੈਕਟ ਸਮਾਚਾਰ ਸੇਵਾ

ਪਟਿਆਲਾ, ਜੁਲਾਈ 24

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਤੇ ਓ.ਪੀ.ਡੀ. ‘ਚ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਹਸਪਤਾਲ ‘ਚ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਫੀਡ ਬੈਕ ਲਈ। ਇਸ ਮੌਕੇ ਉਨ੍ਹਾਂ ਪਿਛਲੇ ਦਿਨੀਂ ਹਸਪਤਾਲ ‘ਚ ਦਾਖਲ ਮਰੀਜ਼ ਨਾਲ ਬਾਹਰੀ ਲੋਕਾਂ ਵੱਲੋਂ ਕੀਤੇ ਝਗੜੇ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਹਸਪਤਾਲ ‘ਚ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹੋਏ ਝਗੜੇ ਦੇ ਦੋਸ਼ੀਆਂ ਨੂੰ ਹਸਪਤਾਲ ਤੇ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦਿਆਂ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ।

ਉਨ੍ਹਾਂ ਨੇ ਕਿਹਾ ਕਿ ਹਸਪਤਾਲ ਅੰਦਰ ਉੱਚੀ ਆਵਾਜ਼ ‘ਚ ਬੋਲਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ ਪਰ ਕੁਝ ਲੋਕਾਂ ਵੱਲੋਂ ਲੜਾਈ ਝਗੜਾ ਕਰਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਅਜਿਹੇ ਲੋਕ ਮਾਹੌਲ ਖ਼ਰਾਬ ਕਰਕੇ ਹਸਪਤਾਲ ਤੋਂ ਬਾਹਰ ਨਹੀਂ ਸਗੋਂ ਸਿੱਧੇ ਜੇਲ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਸਪਤਾਲ ‘ਚ ਆਪਣਾ ਇਲਾਜ ਕਰਵਾਉਣ ਲਈ ਆਓ, ਪਰ ਹਸਪਤਾਲ ਆਕੇ ਕਿਸੇ ਵੀ ਤਰ੍ਹਾਂ ਨਾਲ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਐਮਰਜੈਂਸੀ ਸਮੇਤ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਪਾਸੋਂ ਹਸਪਤਾਲ ‘ਚ ਮਿਲੀ ਰਹੀਆਂ ਸਿਹਤ ਸਹੂਲਤਾਂ ਬਾਬਤ ਫੀਡ ਬੈਕ ਲੈਂਦਿਆਂ ਦੱਸਿਆ ਕਿ ਹਸਪਤਾਲ ‘ਚ ਦਾਖਲ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਤੋਂ ਹੀ ਦਿੱਤੀ ਜਾ ਰਹੀ ਹਨ ਤੇ ਜੇਕਰ ਕਿਸੇ ਨੂੰ ਕੋਈ ਦਵਾਈ ਬਾਹਰ ਤੋਂ ਲਿਆਉਣ ਲਈ ਕਹਿੰਦਾ ਹੈ ਤਾਂ ਇਸ ਦੀ ਸੂਚਨਾ ਮੈਡੀਕਲ ਸੁਪਰਡੈਂਟ ਜਾ ਫੇਰ ਸਿੱਧੇ ਤੌਰ ‘ਤੇ ਸਿਹਤ ਮੰਤਰੀ ਨੂੰ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੇਵਾਵਾਂ ‘ਚ ਸੁਧਾਰ ਪਹਿਲੀ ਤਰਜੀਹ ਹੈ ਜਿਸ ਤਹਿਤ ਲੋਕਾਂ ਨੂੰ ਆਮ ਆਦਮੀ ਕਲੀਨਿਕ ਤੇ ਸਰਕਾਰੀ ਹਸਪਤਾਲਾਂ ਰਾਹੀਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਓ.ਪੀ.ਡੀ ਦਾ ਦੌਰਾ ਕਰਦਿਆਂ ਦੱਸਿਆ ਕਿ ਹੁਣ ਓ.ਪੀ.ਡੀ. ਦੀ ਰਜਿਸਟਰੇਸ਼ਨ ਲਈ ਕਾਊਂਟਰ ਦੇ ਨਾਲ ਨਾਲ ਟਾਈਮਰ ਲੱਗੇ ਹਨ ਤੇ ਮਰੀਜ਼ਾਂ ਦੇ ਬੈਠਣ ਲਈ ਕੁਰਸੀਆਂ, ਪੀਣ ਲਈ ਪਾਣੀ ਤੇ ਬਾਥਰੂਮ ਦੀ ਸਹੂਲਤ ਸਮੇਤ ਹੁਣ ਆਪਣੀ ਵਾਰੀ ਲਈ ਮਰੀਜ਼ਾਂ ਨੂੰ ਲੰਮੀਆਂ ਲਾਈਨਾਂ ‘ਚ ਨਹੀਂ ਲੱਗਣਾ ਪੈਦਾ ਸਗੋਂ ਵਾਰੀ ਨਾਲ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸਰਕਾਰੀ ਰਜਿੰਦਰਾ ਹਸਪਤਾਲ ‘ਚ ਹੋਰ ਵੀ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾਣਗੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English