ਫੈਕਟ ਸਮਾਚਾਰ ਸੇਵਾ
ਚੇਨਈ , ਜਨਵਰੀ 10
ਸਿੰਗਾਪੁਰ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ’ਚ ਉਡਾਣ ਭਰਨ ਤੋਂ ਬਾਅਦ ਤਕਨੀਕੀ ਖਰਾਬੀ ਆ ਗਈ। ਇਸ ਤੋਂ ਬਾਅਦ ਉਸ ਦੀ ਚੇਨਈ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸਮੱਸਿਆ ਦਾ ਪਤਾ ਲੱਗਣ ਤੋਂ ਬਾਅਦ ਪਾਇਲਟਾਂ ਨੇ ਹਵਾਈ ਅੱਡੇ ਨਾਲ ਸੰਪਰਕ ਕੀਤਾ ਤੇ ਵਾਪਸ ਆ ਗਏ। ਫਲਾਈਟ ਵਿਚ ਲਗਭਗ 170 ਯਾਤਰੀ ਸਵਾਰ ਸਨ। ਇੰਜੀਨੀਅਰ ਨੁਕਸ ਠੀਕ ਕਰ ਰਹੇ ਹਨ। ਇਸ ਘਟਨਾ ਦੀ ਜਾਣਕਾਰੀ ਹਵਾਈ ਅੱਡੇ ਦੇ ਅਧਿਕਾਰੀਆਂ ਤੇ ਏਅਰਲਾਈਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪਾਇਲਟਾਂ ਨੇ ਸਮੱਸਿਆ ਦਾ ਪਤਾ ਲੱਗਣ ਤੋਂ ਬਾਅਦ ਹਵਾਈ ਅੱਡੇ ਨਾਲ ਸੰਪਰਕ ਕੀਤਾ ਤੇ ਸ਼ਹਿਰ ਵਾਪਸ ਆ ਗਏ। ਜਹਾਜ਼ ਵਿਚ ਲਗਭਗ 170 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ।
ਏਅਰ ਇੰਡੀਆ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਚੇਨਈ ਤੋਂ ਸਿੰਗਾਪੁਰ ਜਾ ਰਹੀ ਉਡਾਣ AI 346 ਸ਼ੱਕੀ ਤਕਨੀਕੀ ਸਮੱਸਿਆ ਕਾਰਨ ਵਾਪਸ ਪਰਤੀ। ਸਾਵਧਾਨੀ ਨਾਲ ਜਹਾਜ਼ ਨੂੰ ਸੁਰੱਖਿਅਤ ਉਤਾਰਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਸਾਰੇ ਯਾਤਰੀ ਤੇ ਚਾਲਕ ਦਲ ਸੁਰੱਖਿਅਤ ਹਨ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਯਾਤਰੀਆਂ ਨੂੰ ਚੇਨਈ ਤੋਂ ਸਿੰਗਾਪੁਰ ਭੇਜਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਸਨ।